Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਸਿਹਤ/ਪਰਿਵਾਰ

More News

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

Updated on Monday, September 09, 2024 19:36 PM IST

ਪਟਿਆਲਾ, 9 ਸਤੰਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਨਾਗਰਿਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਨੇੜਲੇ ਵਸਨੀਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਆਪਣੇ ਦੌਰੇ ਦੌਰਾਨ, ਡਾ. ਬਲਬੀਰ ਸਿੰਘ ਨੇ ਕਲੀਨਿਕ ਵਿੱਚ ਦਵਾਈਆਂ ਦੀ ਉਪਲਬਧਤਾ ਅਤੇ ਟੈਸਟਿੰਗ ਸਹੂਲਤਾਂ ਦੀ ਗੁਣਵੱਤਾ ਤੋਂ ਸੰਤੁਸ਼ਟੀ ਦਾ ਪਤਾ ਲਗਾਉਣ ਲਈ ਕਈ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਮਰੀਜ਼ਾਂ ਨੇ ਕਲੀਨਿਕ ਦੇ ਸਟਾਫ਼ ਦੇ ਯਤਨਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਸ਼ਲਾਘਾ ਕਰਦੇ ਹੋਏ, ਪ੍ਰਦਾਨ ਕੀਤੀਆਂ ਸੇਵਾਵਾਂ ਤੋਂ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਸਿਹਤ ਮੰਤਰੀ ਨੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਮੌਜੂਦਗੀ ਅਤੇ ਕਾਰਗੁਜ਼ਾਰੀ ਦਾ ਮੌਕੇ 'ਤੇ ਜਾਇਜ਼ਾ ਵੀ ਲਿਆ, ਅਤੇ ਉਨ੍ਹਾਂ ਨੇ ਕੁਸ਼ਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮੇਂ ਦੀ ਪਾਬੰਦਤਾ ਅਤੇ ਸਮਰਪਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।ਇਸ ਦੌਰਾਨ ਸਿਹਤ ਮੰਤਰੀ ਨੇ ਕਲੀਨਿਕ ਵਿੱਚ ਤੇ ਇਸਦੇ ਆਲੇ ਦੁਆਲੇ ਪਾਣੀ ਦੇ ਸਰੋਤ ਵੀ ਚੈਕ ਕੀਤੇ ਤੇ ਲੋਕਾਂ ਨੂੰ ਸਮਝਾਇਆ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਤੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਤਾਂ ਕਿ ਡੇਂਗੂ ਤੋਂ ਬਚਿਆ ਜਾ ਸਕੇ।

ਇਸ ਮੌਕੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ “ਹਰ ਨਾਗਰਿਕ ਦੇ ਦਰਵਾਜ਼ੇ 'ਤੇ ਪਹੁੰਚਯੋਗ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਹ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

ਉਨ੍ਹਾਂ ਅੱਗੇ ਕਿਹਾ, "ਪੰਜਾਬ ਸਰਕਾਰ ਰਾਜ ਭਰ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਸਥਾਪਤ ਕਰਨ ਲਈ ਵਚਨਬੱਧ ਹੈ, ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਮਰੀਜ਼ ਨੂੰ ਆਧੁਨਿਕ ਅਤੇ ਵਿਆਪਕ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ।"

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ “ਇਹ ਯਕੀਨੀ ਬਣਾਉਣ ਲਈ ਕਿ ਆਮ ਆਦਮੀ ਕਲੀਨਿਕ ਲੋਕਾਂ ਦੀਆਂ ਉਮੀਦ ਤੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ, ਇਸ ਲਈ, ਅਚਨਚੇਤ ਨਿਰੀਖਣ ਰਾਜ ਭਰ ਵਿੱਚ ਸਿਹਤ ਸੰਭਾਲ ਸੰਸਥਾਵਾਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰਨ ਲਈ ਸਰਕਾਰ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ।

ਵੀਡੀਓ

ਹੋਰ
Have something to say? Post your comment
ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

: ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

: ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

: ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

: ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

: ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

: ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

: ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

: ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

: ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

X