Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਸਿਹਤ/ਪਰਿਵਾਰ

More News

ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

Updated on Tuesday, September 10, 2024 15:11 PM IST

ਮਰੀਜ ਹੋਏ ਪ੍ਰੇਸ਼ਾਨ,  ਨਾ ਟੈਸਟ ਹੋਏ , ਨਾ ਹੋਏ ਐਕਸਰੇ
 
ਮੋਰਿੰਡਾ  10 ਸਤੰਬਰ ( ਭਟੋਆ  )
 
ਪੰਜਾਬ ਸਿਵਿਲ ਮੈਡੀਕਲ ਸਰਵਿਸ ਐਸੋਸੀਏਸ਼ਨ ਦੇ ਸੱਦੇ ਉੱਤੇ ਸਥਾਨਕ ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਫਿਰ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਤਿੰਨ ਘੰਟਿਆਂ ਲਈ ਮੁਕੰਮਲ ਹੜਤਾਲ ਕੀਤੀ ਗਈ ਜਿਸ ਦੌਰਾਨ ਓਪੀਡੀ ਸੇਵਾਵਾਂ ਮੁਅੱਤਲ ਰੱਖੀਆਂ ਗਈਆਂ ਜਦਕਿ ਐਮਰਜੈਂਸੀ ਸੇਵਾਵਾਂ ਰਾਹੀਂ ਮਰੀਜ਼ਾਂ ਦੀ ਦੇਖਭਾਲ ਜਾਰੀ ਰਹੀ।  ਇਸੇ ਦੌਰਾਨ ਹਸਪਤਾਲ ਦੀ ਐਮਰਜੈਂਸੀ ਵਿੱਚ ਸਾਹ ਦੀ ਤਕਲੀਫ ਤੋਂ ਪੀੜਿਤ ਮਹਿੰਦਰ ਕੌਰ ਪਤਨੀ ਪ੍ਰੇਮ ਚੰਦ 75 ਵਾਸੀ ਮੋਰਿੰਡਾ ਦੀ ਹਾਲਤ ਖਰਾਬ ਹੋਣ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਸਰਕਾਰੀ ਹਸਪਤਾਲ ਮੋਹਾਲੀ ਫੇਸ ਛੇ ਵਿੱਚ ਰੈਫਰ ਕਰ ਐਮਬੂਲੈਂਸ ਰਾਹੀਂ ਭੇਜਿਆ ਗਿਆ ।
ਡਾਕਟਰਾਂ ਵੱਲੋਂ ਤਿੰਨ ਘੰਟਿਆਂ ਲਈ ਹੜਤਾਲ ਕਰਨ ਹਸਪਤਾਲ ਵਿੱਚ ਦਵਾਈ ਲੈਣ ਆਏ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ । ਹੜਤਾਲ ਸਬੰਧੀ ਗੱਲਬਾਤ ਕਰਦਿਆਂ ਡਿਊਟੀ ਤੇ ਹਾਜ਼ਰ ਡਾਕਟਰ ਇੰਦਰਜੀਤ ਸਿੰਘ ਸੋਹੀ ਨੇ ਦੱਸਿਆ ਕਿ ਇਹ ਹੜਤਾਲ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਢੁਕਵੀ ਸੁਰੱਖਿਆ ਕਰਨ ਲਈ,  ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਡਾਕਟਰਾਂ ਨੂੰ ਹਰਿਆਣਾ ਅਤੇ ਦਿੱਲੀ ਪੈਟਰਨ ਉੱਤੇ ਏਸੀਪੀ ਸਕੀਮ ਦਾ ਲਾਭ ਦੇਣਾ ਆਦਿ ਮੰਗਾਂ ਨੂੰ ਲੈ ਕੇ ਕੀਤੀ ਗਈ ਹੈ। ਡਾਕਟਰ ਸੋਹੀ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੈਅ ਹੋਈ ਹੈ। ਜਿਸ ਦੇ ਨਤੀਜਿਆਂ ਅਨੁਸਾਰ  ਡਾਕਟਰਾਂ ਵੱਲੋ  ਅਗਲਾ ਫੈਸਲਾ ਲਿਆ ਜਾਵੇਗਾ। ਇਸੇ ਦੌਰਾਨ ਹਸਪਤਾਲ ਵਿੱਚ ਪਿੰਡ ਸਮਾਣਾ ਕਲਾਂ ਤੋਂ ਸਵੇਰੇ 9 ਵਜੇ ਤੋਂ  ਆਏ ਸਤਨਾਮ ਸਿੰਘ ਨੇ ਦੱਸਿਆ ਕਿ ਹੜਤਾਲ ਕਾਰਨ ਹਸਪਤਾਲ ਵਿੱਚ ਮਰੀਜ਼ਾਂ ਦੇ ਨਾ ਐਕਸਰੇ ਹੋਏ ਤੇ ਨਾ ਹੀ ਡਾਕਟਰਾਂ ਵੱਲੋਂ ਲਿਖੇ ਗਏ ਟੈਸਟ ਹੀ ਕੀਤੇ ਗਏ। ਜਿਸ ਕਾਰਨ ਮਰੀਜ਼ਾਂ ਨੂੰ  ਨਿੱਜੀ ਹਸਪਤਾਲਾਂ ਵਿੱਚ ਮਹਿੰਗੇ ਭਾਅ ਤੇ ਐਕਸਰੇ ਟੈਸਟ ਤੇ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਤੇ ਡਾਕਟਰ ਹਮਜੋਲ ਸਿੰਘ ਚੱਕਲ, ਡਾਕਟਰ ਸਰੀਕਾ,  ਸ਼੍ਰੀਮਤੀ ਪਰਮਜੀਤ ਕੌਰ ਨਰਸਿੰਗ ਸਿਸਟਰ, ਸ੍ਰੀਮਤੀ ਮਨਦੀਪ ਕੌਰ ਅਤੇ ਤਰੁਣਾ ਸੂਦ ਸਟਾਫ ਨਰਸ ਅਤੇ ਮਨਦੀਪ ਸਿੰਘ ਸਮੇਤ ਹੋਰ ਡਾਕਟਰੀ ਅਮਲਾ ਵੀ ਹਾਜ਼ਰ ਸੀ।

ਵੀਡੀਓ

ਹੋਰ
Have something to say? Post your comment
ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

: ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

: ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

: ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

: ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

: ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

: ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

: ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

: ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

X