Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਰੁਜ਼ਗਾਰ/ਕਾਰੋਬਾਰ

More News

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

Updated on Wednesday, September 11, 2024 17:02 PM IST

ਮੋਹਾਲੀ, 11 ਸਤੰਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 12-09-2024 (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏਰੀਅਲ ਟੈਲੀਕੋਮ ਸੋਲੂਸ਼ਨ ਪ੍ਰਾਇ: ਲਿਮਿ: (Aerial Telecom Solution Pvt Ltd) ਅਤੇ ਟਾਈਨੌਰ ਆਥਪਟਿਕ ਪ੍ਰਾਇ: ਲਿਮਿ: (Tynor Orthptics Pvt Ltd.) ਦੀ ਬਿਲਡਿੰਗ ਵਿਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ
ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ
ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ ਮਿਤੀ 12-09-2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਭਲਕੇ
ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚ ਏਰੀਅਲ ਟੈਲੀਕੋਮ ਸੋਲੂਸ਼ਨ ਪ੍ਰਾਇ: ਲਿਮਿ: (Aerial Telecom Solution Pvt Ltd) ਅਤੇ ਟਾਈਨੌਰ ਆਥਪਟਿਕ ਪ੍ਰਾਇ: ਲਿਮਿ: (Tynor Orthptics Pvt Ltd) ਸ਼ਾਮਲ ਹੋਣਗੀਆਂ। ਉਕਤ ਕੈਂਪ ਸਬੰਧਤ ਕੰਪਨੀ ਦੀਆਂ ਬਿਲਡਿੰਗ ਪ੍ਰੀਮਿਸਿਸ (Building Premises) ਵਿੱਚ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜ਼ਿਨ੍ਹਾ ਦੀ ਉਮਰ 18 ਤੋਂ 35 ਸਾਲ
ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ, ਗ੍ਰੈਜੁਏਸ਼ਨ, ਬੀ.ਐਸੀ (ਨਰਸਿੰਗ) ਦੇ ਨਾਲ 3 ਸਾਲ ਦਾ ਤਜਰਬਾ ਆਦਿ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।

ਵੀਡੀਓ

ਹੋਰ
Have something to say? Post your comment
X