Hindi English Thursday, 19 September 2024 🕑
BREAKING
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਹਰਿਆਣਾ

More News

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

Updated on Wednesday, September 11, 2024 17:45 PM IST

ਇਸ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਵਿੱਚ ਕੱਢਿਆ ਰੋਡ ਸ਼ੋਅ 

ਹਰਿਆਣਾ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਹੀ ਬਣੇਗੀ ਸਰਕਾਰ : ਰਾਘਵ ਚੱਢਾ

ਪਿਛਲੀ ਵਾਰ ਜੇਜੇਪੀ ਦਾ ਵੀਆਈਪੀ ਉਮੀਦਵਾਰ ਜਿੱਤਿਆ ਸੀ, ਉਸ ਨੇ ਜਨਤਾ ਨਾਲ ਧੋਖਾ ਕੀਤਾ, ਇਸ ਵਾਰ ਜੇਜੇਪੀ ਨੂੰ ਜ਼ਮਾਨਤ ਜ਼ਬਤ ਪਾਰਟੀ ਬਣਾਉਣਾ ਹੈ: ਰਾਘਵ ਚੱਢਾ

ਇਸ ਵਿਧਾਨ ਸਭਾ ਚੋਣ ਵਿਚ ਭਾਜਪਾ ਦੀ 20 ਸੀਟਾਂ ਵੀ ਨਹੀਂ ਆ ਰਹੀਆਂ, ਇਸ ਵਾਰ ਜਨਤਾ ਇਹਨਾਂ ਦਾ ਸਫ਼ਾਇਆ ਕਰੇਗੀ: ਰਾਘਵ ਚੱਢਾ

ਇਸ ਵਾਰ ਆਪਣੇ ਬੱਚਿਆਂ ਦੇ ਭਵਿੱਖ ਲਈ, ਚੰਗੇ ਸਕੂਲਾਂ ਅਤੇ ਹਸਪਤਾਲਾਂ ਲਈ ਵੋਟ ਦਿਓ: ਰਾਘਵ ਚੱਢਾ

ਉਚਾਨਾ/ਜੀਂਦ, 11 ਸਤੰਬਰ, ਦੇਸ਼ ਕਲਿੱਕ ਬਿਓਰੋ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਵਿਧਾਨ ਸਭਾ ਤੋਂ ਉਮੀਦਵਾਰ ਪਵਨ ਫ਼ੌਜੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ।  ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।  ਲੋਕ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਜੇਪੀ ਪਾਰਟੀ ਜ਼ਮਾਨਤ ਜ਼ਬਤ ਪਾਰਟੀ ਵਜੋਂ ਜਾਣੀ ਜਾਵੇਗੀ। ਇੱਕ ਪਾਸੇ ਭਾਜਪਾ ਹੈ, ਜੇਜੇਪੀ ਹੈ ਅਤੇ ਦੂਜੇ ਪਾਸੇ ਕਾਂਗਰਸ ਹੈ। ਤੁਸੀਂ ਲੋਕਾਂ ਨੇ ਸਾਰੀਆਂ ਪਾਰਟੀਆਂ ਦੇਖੀਆਂ ਹਨ। ਕਦੇ ਭਾਜਪਾ ਨੂੰ ਵੋਟ ਪਾਈ, ਕਦੇ ਜੇਜੇਪੀ ਨੂੰ ਵੋਟ ਪਾਈ। ਕਦੇ ਕਾਂਗਰਸ ਨੂੰ ਵੋਟ ਪਾਉਣ ਦਾ ਕੰਮ ਕੀਤਾ। ਇਸ ਵਾਰ ਤੁਹਾਡੇ ਆਪਣੇ ਪਵਨ ਫ਼ੌਜੀ ਤੁਹਾਡੀ ਸੇਵਾ ਲਈ ਕੰਮ ਕਰਨਗੇ। ਹਰਿਆਣਾ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਹੀ ਬਣੇਗੀ। 

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਚੋਣ ਵਿੱਚ 20 ਸੀਟਾਂ ਵੀ ਨਹੀਂ ਮਿਲ ਰਹੀਆਂ ਹਨ। ਇਸ ਵਾਰ ਹਰਿਆਣਾ ਵਿੱਚ ਜੋ ਵੀ ਸਰਕਾਰ ਬਣੇਗੀ, ਉਹ ਤੁਹਾਡੀਆਂ ਵੋਟਾਂ ਅਤੇ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਹੀ ਬਣੇਗੀ।  ਸਰਕਾਰ ਵਿੱਚ ਆ ਕੇ ਆਮ ਆਦਮੀ ਪਾਰਟੀ ਦਿੱਲੀ ਅਤੇ ਪੰਜਾਬ ਦੀ ਤਰਜ਼ 'ਤੇ ਹਰਿਆਣਾ ਵਿੱਚ ਬਦਲਾਅ ਲਿਆਉਣ ਲਈ ਕੰਮ ਕਰੇਗੀ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰੇਗੀ। ਪਿਛਲੀ ਵਾਰ ਉਚਾਨਾ ਦੇ ਲੋਕਾਂ ਵੱਲੋਂ ਚੁਣੇ ਗਏ ਜੇਜੇਪੀ ਦੇ ਵੀਆਈਪੀ ਉਮੀਦਵਾਰ ਨੇ ਲੋਕਾਂ ਨਾਲ ਧੋਖਾ ਕੀਤਾ। ਇਸ ਵਾਰ ਜੇਜੇਪੀ ਨੇ ਆਪਣੀ ਜ਼ਮਾਨਤ ਜ਼ਬਤ ਕਰਨ ਵਾਲੀ ਪਾਰਟੀ ਬਣਨਾ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹਰਿਆਣਾ ਦਾ ਪੁੱਤ ਹੈ ਅਤੇ ਇਸ ਵਾਰ ਆਪਣੀ ਵੋਟ ਦੀ ਤਾਕਤ ਨਾਲ ਇਹ ਦਿਖਾਉਣਾ ਹੈ ਕਿ ਹਰਿਆਣਾ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਕਿੰਨਾ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਆਪਣੀ ਵੋਟ ਬਰਬਾਦ ਨਾ ਕਰਿਓ। ਉਚਾਨਾ ਤੋਂ ਪਵਨ ਫ਼ੌਜੀ ਜਿੱਤਣ ਜਾ ਰਹੇ ਹਨ। ਸੋਚ ਸਮਝ ਕੇ ਆਪਣੇ ਬੱਚਿਆਂ ਦੇ ਭਵਿੱਖ ਲਈ, ਚੰਗੇ ਸਕੂਲਾਂ ਅਤੇ ਹਸਪਤਾਲਾਂ ਲਈ, ਬਜ਼ੁਰਗਾਂ ਦੀ ਸੇਵਾ ਲਈ, ਮੁਫ਼ਤ ਬਿਜਲੀ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ।

ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਪੂਰੇ ਦੇਸ਼ ਦੇ ਮੁਕਾਬਲੇ ਸਭ ਤੋਂ ਵੱਧ ਬੇਰੁਜ਼ਗਾਰੀ ਦਰ ਹੈ। ਅਜਿਹਾ ਇਸ ਲਈ ਹੈ ਕਿਉਂਕਿ ਭਾਜਪਾ ਆਗੂਆਂ ਨੇ ਹਰਿਆਣਾ ਦੇ ਲੋਕਾਂ ਨਾਲ ਉਨ੍ਹਾਂ ਦੀਆਂ ਵੋਟਾਂ ਲੈ ਕੇ ਧੋਖਾ ਕੀਤਾ ਹੈ। ਪਰ, ਇਸ ਵਾਰ ਬਦਲਾਅ ਦਾ ਸਮਾਂ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਫ਼ੌਜੀ ਜੋ ਕਿ ਇੱਕ ਆਮ ਪਰਿਵਾਰ ਤੋਂ ਆਉਂਦੇ ਹਨ, ਉਨ੍ਹਾਂ ਨੇ ਸਰਹੱਦ 'ਤੇ ਦੇਸ਼ ਦੀ ਰੱਖਿਆ ਵੀ ਕੀਤੀ ਹੈ। ਇਸ ਵਾਰ ਪਵਨ ਫ਼ੌਜੀ ਵਿਧਾਇਕ ਬਣ ਕੇ ਜਨਤਾ ਦੀ ਸੇਵਾ ਕਰਨ ਦਾ ਕੰਮ ਕਰਨਗੇ। 

ਇਸ ਵਾਰ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਸਰਕਾਰ ਨਹੀਂ ਬਣੇਗੀ। ਪੰਜਾਬ ਅਤੇ ਦਿੱਲੀ ਦੇ ਲੋਕ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੋਟ ਦਿੰਦੇ ਸਨ, ਪਰ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਦਿੱਤਾ, ਉਸ ਤੋਂ ਬਾਅਦ ਜਨਤਾ ਕਾਂਗਰਸ ਅਤੇ ਭਾਜਪਾ ਦਾ ਬਟਨ ਦਬਾਉਣਾ ਭੁੱਲ ਗਈ।  ਇਹ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਦਾ ਅਸਰ ਹੈ। ਜੇਕਰ ਤੁਸੀਂ ਇਸ ਵਾਰ ਝਾੜੂ ਦਾ ਬਟਨ ਦਬਾਉਂਦੇ ਹੋ ਤਾਂ ਆਉਣ ਵਾਲੇ ਕਈ ਸਾਲਾਂ ਤੱਕ ਤੁਸੀਂ ਝਾੜੂ ਦਾ ਬਟਨ ਦਬਾਉਂਦੇ ਰਹੋਗੇ। ਇਸ ਵਾਰ ਸ਼ਾਹੀ ਘਰਾਣਿਆਂ, ਵੱਡੇ ਘਰਾਣਿਆਂ ਅਤੇ ਵੱਡੇ ਨੇਤਾਵਾਂ ਦੇ ਜਾਲ ਵਿੱਚ ਨਾ ਫਸਿਓ। ਇਸ ਵਾਰ ਭਾਜਪਾ ਅਤੇ ਜੇਜੇਪੀ ਨੂੰ ਜ਼ਮਾਨਤ ਜ਼ਬਤ  ਪਾਰਟੀ ਬਣਾਉਣ ਦਾ ਕੰਮ ਕਰਨਾ ਹੈ।

ਵੀਡੀਓ

ਹੋਰ
Have something to say? Post your comment
Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

: Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

: Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

: Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

: Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

: ‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

: Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

: ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

: ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

: ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

: ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

X