Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਚੰਡੀਗੜ੍ਹ

More News

ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

Updated on Friday, September 13, 2024 15:14 PM IST

-ਡਿਪਟੀ ਕਮਿਸ਼ਨਰ ਵੱਲੋਂ ਪਿਛਲੀ ਵਾਰ ਆਨਲਾਈਨ ਬਿਨੇਪੱਤਰ ਦੇਣ ਤੋਂ ਵਾਂਝੇ ਰਹੇ ਕਿਸਾਨਾਂ/ ਗਰੁੱਪਾਂ ਨੂੰ ਆਨਲਾਈਨ ਅਰਜ਼ੀਆਂ ਦੇਣ ਦੀ ਅਪੀਲ

ਪਿਛਲੀ ਵਾਰ ਅਨਲਾਈਨ ਅਰਜ਼ੀਆਂ ਦੇਣ ਵਾਲਿਆਂ ਚੋਂ 161 ਨੂੰ ਮਨਜ਼ੂਰੀਆਂ ਜਾਰੀ

ਮੋਹਾਲੀ, 13 ਸਤੰਬਰ, 2024: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਸੂਬੇ ਚ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂਹੰਦ ਦੇ ਇਨ-ਸੀਟੂ (ਖੇਤ ਅੰਦਰ) ਤੇ ਐਕਸ-ਸੀਟੂ (ਖੇਤ ਤੋਂ ਬਾਹਰ) ਨਿਪਟਾਰੇ ਲਈ ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਅਤੇ ਗਰੁੱਪਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਸਾਲ 2024-25 ਦੌਰਾਨ ਦਿੱਤੇ ਗਏ ਪਹਿਲੇ ਮੌਕੇ ਚ ਜ਼ਿਲ੍ਹੇ ਚ ਅਨਲਾਈਨ ਅਰਜ਼ੀਆਂ ਦੇਣ ਵਾਲੇ 161 ਕਿਸਾਨਾਂ/ਸਮੂਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ‘ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਮਨਜੂਰੀ ਦਿੱਤੀ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ ਜ਼ਿਲ੍ਹੇ ਚ ਮਸ਼ੀਨਰੀ ਦੀ ਉਪਲਭਧਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤਕ 1178 ਸਬਸਿਡੀ ਅਧਾਰਿਤ ਮਸ਼ੀਨਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ‘ਤੇ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਇੱਕ ਹੋਰ ਮੌਕੇ ਤਹਿਤ ਸੀ.ਆਰ.ਐਮ. (ਫ਼ਸਲੀ ਰਹਿੰਦ-ਖੂਹੰਦ ਪ੍ਰਬੰਧਨ) ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਕਰਨ ਵਾਲੇ ਖੇਤੀ ਸੰਦਾਂ ਦੀ ਖਰੀਦ ਇੱਛੁਕ ਕਿਸਾਨ/ਸਮੂਹ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com
ਪੋਰਟਲ ਉਪਰ ਮਿਤੀ 19 ਸਤੰਬਰ, 2024 ਸ਼ਾਮ 5 ਵਜੇ ਤੱਕ ਦੇ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਆਪਣਾ ਜਾਂ ਪਰਿਵਾਰਿਕ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਮੋੜਨਯੋਗ ਹੈ।
ਉਨ੍ਹਾਂ ਦੱਸਿਆ ਕਿ ਜੋ ਕਿਸਾਨ ਨਿੱਜੀ ਤੌਰ ‘ਤੇ ਬਿਨੇਪਤਰ ਦੇਣਾ ਚਾਹੁੰਦੇ ਹਨ, ਉਨ੍ਹਾਂ ਕੋਲ ਪਿਛਲੇ ਸੀਜ਼ਨ ਦੇ ਝੋਨੇ ਦਾ ਜੇ-ਫਾਰਮ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਜਾਂ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ ।

ਵੀਡੀਓ

ਹੋਰ
Have something to say? Post your comment
ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

: ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

: ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

: ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

: ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

: ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

: ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

: ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

: POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

ਮੋਹਾਲੀ : ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

: ਮੋਹਾਲੀ : ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

X