Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਚੰਡੀਗੜ੍ਹ

More News

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

Updated on Friday, September 13, 2024 18:06 PM IST


  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

    - ਗ੍ਰਿਫ਼ਤਾਰ ਡਰੱਗ ਇੰਸਪੈਕਟਰ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੀ ਬਾਹਰੋਂ ਉਨ੍ਹਾਂ ਦੇ ਡਰੱਗ ਨੈੱਟਵਰਕ ਨੂੰ ਚਲਾਉਣ ਵਿੱਚ ਕਰਦਾ ਸੀ ਮਦਦ: ਡੀਜੀਪੀ ਗੌਰਵ ਯਾਦਵ

    - ਦੋਸ਼ੀ ਦੇ 7.09 ਕਰੋੜ ਰੁਪਏ ਤੱਕ ਦੀ ਰਕਮ ਵਾਲੇ 24 ਬੈਂਕ ਖਾਤੇ ਅਤੇ  ਦੋ ਲਾਕਰ ਪਹਿਲਾਂ ਹੀ ਫ੍ਰੀਜ਼

    - ਪੁਲਿਸ ਟੀਮਾਂ ਨੇ 1.49 ਕਰੋੜ ਰੁਪਏ ਦੀ ਨਕਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਵੀ ਕੀਤੇ ਜ਼ਬਤ

    ਚੰਡੀਗੜ੍ਹ, 13 ਸਤੰਬਰ: ਦੇਸ਼ ਕਲਿੱਕ ਬਿਓਰੋ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ 'ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ 'ਤੇ ਬੇਨਾਮੀ ਖਾਤਿਆਂ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
    ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਦੋਸ਼ੀ ਡਰੱਗ ਇੰਸਪੈਕਟਰ ਨਾਲ ਸਬੰਧਤ 24 ਬੈਂਕ ਖਾਤਿਆਂ – ਜਿਸ ਵਿੱਚ ਕੁੱਲ ਰਕਮ 7.09 ਕਰੋੜ ਰੁਪਏ ਤੱਕ ਹੈ - ਨੂੰ ਫ੍ਰੀਜ਼ ਕਰਨ ਦੇ ਨਾਲ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਭਾਰੀ ਮਾਤਰਾ ਵਿੱਚ ਨਕਦੀ ਅਤੇ ਵਿਦੇਸ਼ੀ ਕਰੰਸੀ ਜ਼ਬਤ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ।
    ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕੀਤੀ ਨਿਗਰਾਨੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਘੋਖ ਉਪਰੰਤ, ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਦੀ ਅਗਵਾਈ ਵਾਲੀ ਏਐਨਟੀਐਫ ਦੀਆਂ ਪੁਲਿਸ ਟੀਮਾਂ ਨੇ ਐਰੋਸਿਟੀ, ਐਸਏਐਸ ਨਗਰ ਤੋਂ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕਾਬੂ ਕੀਤਾ ਹੈ।
    ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਡਰੱਗ ਇੰਸਪੈਕਟਰ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਚਲਾਉਣ ਵਿੱਚ ਸਹਾਇਤਾ ਕਰ ਰਿਹਾ ਸੀ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਡਰੱਗ ਇੰਸਪੈਕਟਰ ਸਰਕਾਰ ਤੋਂ ਇਜਾਜ਼ਤ ਲਏ ਜਾਂ ਐਕਸ-ਇੰਡੀਆਂ ਲੀਵ ਲਏ ਬਿਨਾਂ ਅਕਸਰ ਵਿਦੇਸ਼ਾਂ ਵਿੱਚ ਘੁੰਮਦਾ ਰਹਿੰਦਾ ਸੀ।
    ਡੀਜੀਪੀ ਨੇ ਕਿਹਾ ਕਿ ਏਐਨਟੀਐਫ ਵੱਲੋਂ ਕੀਤਾ ਗਿਆ ਇਹ ਸਫਲ ਆਪ੍ਰੇਸ਼ਨ ਗੁੰਝਲਦਾਰ ਅਪਰਾਧਿਕ ਨੈਟਵਰਕਾਂ ਨਾਲ ਨਜਿੱਠਣ ਲਈ ਇਸਦੀ ਰਣਨੀਤਕ ਪਹੁੰਚ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    ਜ਼ਿਕਰਯੋਗ ਹੈ ਕਿ ਮਿੱਤਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਹਾਲ ਹੀ ਵਿੱਚ ਸੈਸ਼ਨ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ, ਜਿਸ ਨਾਲ ਉਸਦੇ ਵਿਰੁੱਧ ਦੋਸ਼ਾਂ ਦੀ ਗੰਭੀਰਤਾ ਹੋਰ ਵਧੇਰੇ ਸਪੱਸ਼ਟ ਹੋ ਗਈ।
    ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਏਐਨਟੀਐਫ ਨੇ ਦੋਸ਼ੀ ਕੋਲੋੰ 1.49 ਕਰੋੜ ਰੁਪਏ ਦੀ ਨਕਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਗੈਰ-ਕਾਨੂੰਨੀ ਢੰਗ ਬਣਾਈਆਂ ਸੰਪਤੀਆਂ ਦੀ ਪਛਾਣ ਕੀਤੀ ਗਈ ਹੈ ਜਿਸ ਵਿੱਚ ਜ਼ੀਰਕਪੁਰ ‘ਚ 2 ਕਰੋੜ ਰੁਪਏ ਦੇ ਮੁੱਲ ਦੇ ਫਲੈਟ, ਡੱਬਵਾਲੀ ਵਿੱਚ 40 ਲੱਖ ਰੁਪਏ ਦਾ ਪਲਾਟ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।
    ਇਸ ਸਬੰਧੀ ਐਫਆਈਆਰ ਨੰ. 121/2024 ਤਹਿਤ ਐਨਡੀਪੀਐਸ ਐਕਟ ਦੀ ਧਾਰਾ 29 ਅਤੇ 59 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਧੀਨ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

ਵੀਡੀਓ

ਹੋਰ
Have something to say? Post your comment
ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

: ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

: ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

: ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

: ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

: ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

: ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

: ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

: POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

ਮੋਹਾਲੀ : ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

: ਮੋਹਾਲੀ : ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

X