ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਚੱਲ ਰਹੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੰਜਾਬ ਸਰਕਾਰ ਨੇ ਸੰਘਰਸ਼ਕਾਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਮੰਨ ਲਿਆ ਹੈ।
ਇਹ ਵੀ ਪੜ੍ਹੋ : ਰੇਲਵੇ ਅੰਡਰਬ੍ਰਿਜ ਹੇਠ ਮੀਂਹ ਦੇ ਭਰੇ ਪਾਣੀ ‘ਚ ਡੁੱਬੀ ਮਹਿੰਦਰਾ ਐਕਸਯੂਵੀ-700, ਬੈਂਕ ਮੈਨੇਜਰ ਤੇ ਕੈਸ਼ੀਅਰ ਦੀ ਮੌਤ
ਪੀਸੀਐਮਐਸਏ ਦਾ ਕਿਹਾ ਕਿ ਪੰਜਾਬ ਸਰਕਾਰ ਨਾਲ ਮੀਟਿੰਗ ਚੰਗੇ ਮਾਹੌਲ ’ਚ ਹੋਈ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ। ਇਸ ਤੋਂ ਬਾਅਦ ਡਾਕਟਰਾਂ ਦੀ ਜਥੇਬੰਦੀ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਪੂਰੇ ਸੂਬੇ ਵਿੱਚ ਸਰਕਾਰੀ ਡਾਕਟਰ ਮੰਗਾਂ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਹੜਤਾਲ ’ਤੇ ਸਨ। ਡਾਕਟਰਾਂ ਦੀ ਹੜਤਾਲ ਕਾਰਨ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।