Hindi English Thursday, 19 September 2024 🕑
BREAKING
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਰੁਜ਼ਗਾਰ/ਕਾਰੋਬਾਰ

More News

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Updated on Monday, September 16, 2024 16:27 PM IST

ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿੱਕ ਬਿਓਰੋ :

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.inwelfare.punjab.gov.in 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।


ਇਹ ਵੀ ਪੜ੍ਹੋ : SBI ’ਚ ਨਿਕਲੀਆਂ 1497 ਅਸਾਮੀਆਂ
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਹ ਨਿਯੁਕਤੀ ਤਜਰਬੇਕਾਰ ਕਾਨੂੰਨੀ ਮਾਹਿਰਾਂ ਲਈ ਪੰਜਾਬ ਦੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਵਿਭਾਗ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ : 10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਦੀ ਘੱਟੋ-ਘੱਟ ਵਿਦਿਅਕ ਯੋਗਤਾ, ਪਹਿਲੀ ਡਿਵੀਜ਼ਨ ਵਿੱਚ ਐਲ.ਐਲ.ਬੀ ਨਾਲ ਗ੍ਰੈਜੂਏਟ ਅਤੇ ਦਸਵੀਂ ਪੱਧਰ ਤੱਕ ਪੰਜਾਬੀ ਪਾਸ ਹੋਵੇ। ਉਨ੍ਹਾਂ ਦੱਸਿਆ ਕਿ, 60,000 ਰੁਪਏ ਦੀ ਨਿਸ਼ਚਿਤ ਤਨਖਾਹ/ਰਿਟੇਨਰਸ਼ਿਪ ਫੀਸ ਦਾ ਭੁਗਤਾਨ ਨਿਯੁਕਤ ਵਿਅਕਤੀ ਨੂੰ ਕੀਤਾ ਜਾਵੇਗਾ। ਇਸ ਅਹੁਦੇ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ, ਪਰ ਇਸ ਨੂੰ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।  

ਉਨ੍ਹਾਂ ਅੱਗੇ ਦੱਸਿਆ ਕਿ ਬਿਨੈਕਾਰ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਤਿੰਨ ਸਾਲ ਦਾ ਪਰੈਕਟਿਸ(ਅਭਿਆਸ) ਕਰਨ ਦਾ ਤਜਰਬਾ, ਜਾਂ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ, ਪੰਜਾਬ/ਐਡਵੋਕੇਟ ਜਨਰਲ ਦਫ਼ਤਰ, ਪੰਜਾਬ ਵਿੱਚ ਤਿੰਨ ਸਾਲ ਦਾ ਕੰਮ ਕਰਨ ਦਾ ਤਜਰਬਾ ਜਾਂ ਪੰਜਾਬ ਨਿਆਂਇਕ ਸੇਵਾ ਦਾ ਸੇਵਾਮੁਕਤ ਅਧਿਕਾਰੀ ਅਤੇ  ਬਿਨੈਕਾਰ ਦੀ ਉਮਰ ਅਰਜ਼ੀਆਂ ਦੀ ਪ੍ਰਾਪਤੀ ਦੀ ਆਖਰੀ ਮਿਤੀ ਨੂੰ 35-62 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਮੰਤਰੀ ਨੇ ਦੱਸਿਆ ਕਿ ਓ.ਐਸ.ਡੀ (ਐਲ) ਦੇ ਅਹੁਦੇ 'ਤੇ ਨਿਯੁਕਤੀ ਸਰਕਾਰ ਦੁਆਰਾ ਕਮੇਟੀ ਦੀ ਸਿਫ਼ਾਰਸ਼ 'ਤੇ ਕੀਤੀ ਜਾਵੇਗੀ ਜੋ ਐਲ.ਐਲ.ਬੀ ਵਿੱਚ ਅੰਕਾਂ ਦੀ ਪ੍ਰਤੀਸ਼ਤਤਾ,  ਐਲ.ਐਲ.ਐਮ ਵੇਟਿੱਜ, ਰਿੱਟ ਪਟੀਸ਼ਨਾਂ ਦੇ ਜਵਾਬ ਦਾ ਅਨੁਭਵ ਅਤੇ ਖਰੜਾ ਤਿਆਰ ਕਰਨਾ, ਪੈਰਾਮੀਟਰ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਦੀ ਮੈਰਿਟ ਤਿਆਰ ਕਰੇਗੀ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 30 ਸਤੰਬਰ 2024 ਤੱਕ ਭੇਜ ਸਕਦੇ ਹਨ।

        ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
X