Hindi English Thursday, 19 September 2024 🕑
BREAKING
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਪੰਜਾਬ

More News

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

Updated on Monday, September 16, 2024 19:51 PM IST

ਕਿਹਾ, ਅਦਾਲਤੀ ਕੰਪਲੈਕਸ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਦੀ ਪਹਿਲਕਦਮੀ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ

 ਮਾਲੇਰਕੋਟਲਾ 16 ਸਤੰਬਰ : ਦੇਸ਼ ਕਲਿੱਕ ਬਿਓਰੋ

            ਅਪਾਹਜ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਅਸਮਰਥ ਵਿਅਕਤੀਆਂ ਨੂੰ ਨਿਆਂ ਤੱਕ ਬਰਾਬਰ ਪਹੁੰਚ ਹੋਵੇ। ਦਿਵਿਆਂਗਜਨਾਂ ਦੀ ਸ਼ਮੂਲੀਅਤ ਅਤੇ ਪਹੁੰਚ ਯੋਗਤਾ ਨੂੰ ਉਤਸ਼ਾਹਿਤ ਕਰਨ ਲਈ, ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਵੱਖ ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਸਾਰਿਆਂ ਲਈ ਇੱਕ ਸਹਾਇਕ ਮਾਹੌਲ ਤਿਆਰ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਨਿਆਇਕ ਪ੍ਰਕਿਰਿਆ ਵਿੱਚ ਸਨਮਾਨਜਨਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ ।

            ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਪਾਹਜ ਵਿਅਕਤੀਆਂ ਦੇ ਅਧਿਕਾਰ ਐਕਟ, 2016 ਤਹਿਤ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਅਧਿਕਾਰੀਆਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਮਾਲੇਰਕੋਟਲਾ ਇੰਜ. ਗੁਰਵਿੰਦਰ ਸਿੰਘ ਢੀੱਡਸਾਐਸ.ਡੀ.ਓ (ਪੀ. ਡਬਲਿਊ ਡੀ) ਬਲਰਾਜ ਸਿੰਘ ਹਾਜਰ ਸਨ।

             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲਦੀ ਹੀ ਜ਼ਿਲ੍ਹਾ ਅਦਾਲਤੀ ਕੰਪਲੈਕਸਾਂ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਆਸਾਨ ਪਹੁੰਚ ਲਈ ਐਲੀਵੇਟਰ (ਲਿਫਟ) ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਇਸ ਸਬੰਧੀ ਉਪਚਾਰੀਕਤਾਵਾਂ ਆਰੰਭੀਆਂ ਜਾ ਚੁੱਕੀਆਂ ਹਨ । ਉਨ੍ਹਾਂ ਦੱਸਿਆ ਕਿ ਇਹ ਆਧੁਨਿਕ ਸੁਵਿਧਾਵਾਂ ਨਾਲ ਇਹ ਲਿਫਟ ਲੈਸ ਹੋਵੇਗੀ । ਉਨ੍ਹਾਂ ਹਦਾਇਤ ਕੀਤੀ ਕਿ ਅਦਾਲਤੀ ਕੰਪਲੈਕਸ ਦੀਆਂ ਮੰਜ਼ਿਲਾਂ ਦੇ ਵਿਚਕਾਰ, ਪ੍ਰਵੇਸ਼ ਦੁਆਰਾਂ ਤੋਂ ਲੈ ਕੇ ਸਮੁੱਚੀ ਇਮਾਰਤ ਵਿੱਚ ਆਸਾਨੀ ਨਾਲ ਨੈਵੀਗੇਟ ਵਾਲੇ ਪਾਥ ਦਾ ਨਿਰਮਾਣ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਅਦਾਲਤੀ ਕੰਪਲੈਕਸ ਦੇ ਅੰਦਰ ਕਚਹਿਰੀ ਕਮਰਿਆਂ ਅਤੇ ਹੋਰ ਖੇਤਰਾਂ ਤੱਕ ਵ੍ਹੀਲਚੇਅਰ ਦੀ ਪਹੁੰਚ ਨੂੰ ਯਕੀਨੀ ਬਣਾਉਣ ਵਾਲੇ ਪਾਥ ਦੀ ਉਸਾਰੀ ਕੀਤੀ ਜਾਵੇ।

            ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨਾਂ ਦੇ ਅਨੁਕੂਲ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇ ਜ਼ਿਨ੍ਹਾਂ ਵਿੱਚ ਚੌੜੇ ਦਰਵਾਜ਼ੇਗ੍ਰੈਬ ਬਾਰਗੈਰ-ਸਲਿਪ ਫਲੋਰਿੰਗਅਤੇ ਵ੍ਹੀਲਚੇਅਰ ਉਪਭੋਗਤਾਵਾਂ ਲਈ ਲੋੜੀਂਦੀ ਜਗ੍ਹਾ ਦੇ ਨਾਲ ਤਿਆਰ ਕੀਤੇ ਜਾਣ ਅਤੇ ਸਹੀ ਸੰਕੇਤ ਪਛਾਣ ਲਗਾਏ ਜਾਣ । ਇਸ ਤੋਂ ਇਲਾਵਾ ਉਨ੍ਹਾਂ ਅਪਾਹਜ ਵਿਅਕਤੀਆਂ ਲਈ ਰਾਖਵੀਂ ਪਾਰਕਿੰਗ ਦਾ ਪ੍ਰਬੰਧ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕੰਪਲੈਕਸ ਤੱਕ ਸੁਵਿਧਾਜਨਕ ਪਹੁੰਚ ਹੋ ਸਕੇ । ਇਸ ਤੋਂ ਇਲਾਵਾ ਉਨ੍ਹਾਂ ਦੀ ਸਹੂਲਤ ਲਈ ਬਰੇਲ ਸਾਈਨੇਜ ਅਤੇ ਟੈਕਟਾਇਲ ਮੈਪਸ ਲਗਾਉਣ ਦੀ ਹਦਾਇਤ ਵੀ ਕੀਤੀ ।

             ਉਨ੍ਹਾਂ ਕਿਹਾ ਕਿ ਅਦਾਲਤੀ ਕੰਪਲੈਕਸ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਦੀ ਪਹਿਲਕਦਮੀ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਹਰ ਵਿਅਕਤੀਆਪਣੀ ਯੋਗਤਾ ਦੀ ਪਰਵਾਹ ਕੀਤੇ ਬਿਨਾਂਨਿਆਂ ਤੱਕ ਪਹੁੰਚ ਕਰਨ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਵੱਲ ਇੱਕ ਕਦਮ ਹੈ। ਅਪੰਗ ਵਿਅਕਤੀਆਂ ਦੀਆਂ ਵਿਭਿੰਨ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਸਹੂਲਤਾਂ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਵੀਡੀਓ

ਹੋਰ
Have something to say? Post your comment
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

: ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

X