Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰੁਜ਼ਗਾਰ/ਕਾਰੋਬਾਰ

More News

2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

Updated on Wednesday, September 18, 2024 17:22 PM IST

 
2364 ਈਟੀਟੀ ਲਈ ਸਾਰੇ ਜ਼ਿਲ੍ਹਿਆਂ ਦੇ ਸਕੂਲ ਚੋਣ ਲਈ ਪੇਸ਼ ਕੀਤੇ ਜਾਣ: ਡੀਟੀਐੱਫ
 
 
ਦਲਜੀਤ ਕੌਰ 
 
ਐੱਸਏਐੱਸ ਨਗਰ/ਸੰਗਰੂਰ, 18 ਸਤੰਬਰ, 2024 : ਬੀਤੇ ਇੱਕ ਮਹੀਨੇ ਤੋਂ ਸਿੱਖਿਆ ਵਿਭਾਗ ਪੰਜਾਬ ਦੇ ਦਫਤਰ ਮੋਹਾਲੀ ਅੱਗੇ ਧਰਨੇ ਤੇ ਡਟੇ 2364 ਈਟੀਟੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਮੁੜ ਹਾਅ ਦਾ ਨਾਅਰਾ ਮਾਰਦੇ ਹੋਏ ਕਈ ਸਾਲਾਂ ਤੋਂ ਲਟਕੀ ਇਸ ਭਰਤੀ ਨੂੰ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਹੈ। ਡੀ ਟੀ ਐੱਫ ਆਗੂਆਂ ਨੇ 2364 ਅਧਿਆਪਕਾਂ ਲਈ ਫੌਰੀ ਸਟੇਸ਼ਨ ਚੋਣ ਦੀ ਸਮਾਂ ਸਾਰਨੀ ਜਾਰੀ ਕਰਨ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਹੀ ਸਟੇਸ਼ਨ ਚੋਣ ਲਈ ਖੋਲ੍ਹਣ ਦੀ ਮੰਗ ਵੀ ਕੀਤੀ ਹੈ। 
 
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਸਾਲ 2020 ਦੇ ਵਿੱਚ ਨਿਕਲੀ ਇਸ ਭਰਤੀ ਨੂੰ ਪਿਛਲੀ ਸਰਕਾਰ ਦੇ ਨਾਲ ਨਾਲ ਹੋਣ ਵਾਲੀ ਬਦਲਾਅ ਦਾ ਨਾਅਰਾ ਦੇ ਕੇ ਆਈ ਸਰਕਾਰ ਵੱਲੋਂ ਵੀ ਲਗਾਤਾਰ ਲਟਕਾਇਆ ਗਿਆ ਹੈ। ਹੁਣ ਵੀ ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨੀ 17 ਸਤੰਬਰ ਤੋਂ ਇਸ ਭਰਤੀ ਦੇ ਚੁਣੇ ਹੋਏ ਅਧਿਆਪਕਾਂ ਲਈ ਸਟੇਸ਼ਨ ਚੋਣ ਦੀ ਸਮਾਂ ਸਾਰਨੀ ਜਾਰੀ ਕੀਤੀ ਗਈ ਸੀ, ਜੋ ਕਿ ਬਾਅਦ ਵਿੱਚ ਰੱਦ ਕਰ ਦਿੱਤੀ ਗਈ। ਇਸ ਭਰਤੀ ਲਈ ਕੇਵਲ ਸਰਹੱਦੀ ਜ਼ਿਲ੍ਹਿਆਂ ਦੇ ਹੀ ਸਟੇਸ਼ਨ ਦੇਣ ਦੀਆਂ ਵੀ ਕਨਸੋਆਂ ਪ੍ਰਾਪਤ ਹੋਈਆਂ ਹਨ। ਡੀ ਟੀ ਐੱਫ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਭਰਤੀ ਨੂੰ ਲਟਕਾਉਣਾ ਵਿਦਿਆਰਥੀਆਂ ਨਾਲ ਧ੍ਰੋਹ ਕਮਾਉਣ ਦੇ ਬਰਾਬਰ ਹੈ। ਭਰਤੀ ਵੇਲੇ ਕੁਝ ਕੁ ਜ਼ਿਲ੍ਹਿਆਂ ਦੇ ਸਟੇਸ਼ਨ ਦਿਖਾਉਣਾ ਵੀ ਵਿਤਕਰੇ ਵਾਲੀ ਸਥਿਤੀ ਪੈਦਾ ਕਰਨ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਲੋੜ ਇਸ ਗੱਲ ਦੀ ਹੈ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਹੀ ਨਵੀਂ ਭਰਤੀ ਕੀਤੀ ਜਾਵੇ ਤਾਂ ਜੋ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਹੀ ਅਧਿਆਪਕ ਮਿਲਣ ਸਕਣ ਅਤੇ ਇਹਨਾਂ ਅਧਿਆਪਕਾਂ ਨੂੰ ਵੀ ਆਪਣੇ ਘਰ ਤੋਂ ਦੂਰ ਸੈਂਕੜੇ ਕਿਲੋਮੀਟਰ ਦੂਰ ਨੌਕਰੀ ਕਰਨ ਲਈ ਮਜਬੂਰ ਨਾ ਹੋਣਾ ਪਵੇ।
 
ਡੀ ਟੀ ਐੱਫ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਸਿੰਘ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ ਅਤੇ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਮੋਹਾਲੀ ਵਿਖੇ ਚੱਲ ਰਹੇ ਇਸ ਮੋਰਚੇ ਦੌਰਾਨ ਅਧਿਆਪਕਾਂ ਵੱਲੋਂ ਆਪਣੀ ਜਾਨਾਂ ਨੂੰ ਜੋਖਮ ਵਿੱਚ ਪਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਭਰਤੀ ਮੁਕੰਮਲ ਕਰਨ ਦੀ ਥਾਂ ਆਪਣੇ ਸਰਕਾਰ ਅਤੇ ਸਿੱਖਿਆ ਵਿਭਾਗ ਗੈਰ ਸੰਵੇਦਨਸ਼ੀਲ ਰਵੱਈਆ ਅਪਣਾਉਂਦੇ ਹੋਏ ਭਰਤੀ ਨੂੰ ਲਗਾਤਾਰ ਅੱਗੇ ਲਟਕਾਉਂਦਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ਅਜਿਹਾ ਵਤੀਰਾ ਛੱਡਦੇ ਹੋਏ ਭਰਤੀ ਨੂੰ ਮੁਕੰਮਲ ਕਰੇ ਅਤੇ ਵਿਦਿਆਰਥੀਆਂ ਲਈ ਗੁਣਵੱਤਾ ਭਰਪੂਰ ਸਿੱਖਿਆ ਦਾ ਪ੍ਰਬੰਧ ਕਰੇ।

ਵੀਡੀਓ

ਹੋਰ
Have something to say? Post your comment
ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

: ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

: ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

: 10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

: ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

: LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

Gold Rate : ਅਚਾਨਕ ਸਸਤਾ ਹੋਇਆ ਸੋਨਾ

: Gold Rate : ਅਚਾਨਕ ਸਸਤਾ ਹੋਇਆ ਸੋਨਾ

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

: PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ, ਅਪਲਾਈ ਕਰਨ ਲਈ ਕੱਲ੍ਹ ਦਾ ਦਿਨ ਬਾਕੀ

: 12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ, ਅਪਲਾਈ ਕਰਨ ਲਈ ਕੱਲ੍ਹ ਦਾ ਦਿਨ ਬਾਕੀ

X