Hindi English Saturday, 21 September 2024 🕑
BREAKING
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਪੰਜਾਬ

More News

ਈਟੀਟੀ 2364 ਅਧਿਆਪਕ ਵੱਲੋਂ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਦਾ ਘਿਰਾਓ

Updated on Friday, September 20, 2024 20:54 PM IST

 
ਦਲਜੀਤ ਕੌਰ 
 
ਐੱਸ ਏ ਐੱਸ ਨਗਰ ਮੋਹਾਲੀ, 20 ਸਤੰਬਰ, 2024:  2364 ਈਟੀਟੀ ਟੈਟ ਪਾਸ ਅਧਿਆਪਕਾਂ ਵੱਲੋਂ ਅੱਜ ਨਿਯੁਕਤੀ ਪੱਤਰ ਤੁਰੰਤ ਸੌਂਪੇ ਜਾਣ ਦੀ ਮੰਗ ਨੂੰ ਲੈਕੇ ਕੇ ਡੀਪੀਆਈ ਦਫ਼ਤਰ ਮੋਹਾਲੀ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਇੱਕ ਮਹੀਨਾ ਪਹਿਲਾਂ 20 ਅਗਸਤ 2024 ਤੋਂ ਈਟੀਟੀ 2364 ਭਰਤੀ ਦੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਡੀ ਪੀ ਆਈ ਦਫ਼ਤਰ ਮੋਹਾਲੀ ਅੱਗੇ ਪੱਕਾ ਮੋਰਚਾ ਲਗਾਇਆ ਗਿਆ। 14 ਸਤੰਬਰ 2024 ਨੂੰ ਡੀਪੀਆਈ ਮੈਡਮ ਅਤੇ ਸਰਕਾਰ ਵੱਲੋਂ ਮਿਲੇ ਭਰੋਸੇ ਮੁਤਾਬਕ ਪਿਛਲੇ 26 ਦਿਨਾਂ ਤੋਂ ਲੱਗਿਆ ਧਰਨਾ ਸਮਾਪਤ ਕੀਤਾ ਗਿਆ। 14 ਸਤੰਬਰ ਨੂੰ ਡਿਪਾਰਟਮੈਂਟ ਵੱਲੋਂ ਇੱਕ ਨੋਟਿਸ ਜਾਰੀ ਹੁੰਦਾ ਹੈ। ਜਿਸ ਵਿੱਚ ਲਿਖਿਆ ਜਾਂਦਾ ਹੈ ਕਿ 16 ਸਤੰਬਰ ਨੂੰ ਆਫਿਸਲ ਵੈੱਬਸਾਈਟ ਉੱਪਰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਜਿਸ ਵਿੱਚ 17 ਸਤੰਬਰ ਨੂੰ ਜੁਆਇਨਿੰਗ ਲੈਟਰ ਦੇਣ ਦੀਆਂ ਪੂਰੀਆਂ ਹਦਾਇਤਾਂ ਲਿਖੀਆਂ ਜਾਣਗੀਆਂ, ਪਰ ਨਾ ਤਾਂ 16 ਸਤੰਬਰ ਨੂੰ ਕੋਈ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਅਤੇ ਨਾ 17, 18 ਨੂੰ ਕੋਈ ਨੋਟੀਫਿਕੇਸ਼ਨ ਜਾਰੀ ਹੋਇਆ। ਇਹ ਸਾਡੇ ਨਾਲ ਵਾਅਦਾ ਖਿਲਾਫੀ ਹੋਈ ਹੈ, ਜਿਸ ਕਰਕੇ ਸਾਨੂੰ ਮਜਬੂਰਨ ਫਿਰ ਤੋਂ 20/09/2024 ਨੂੰ  ਡੀ ਪੀ ਆਈ ਦਫਤਰ ਮੋਹਾਲੀ ਵਿਖੇ ਧਰਨਾ ਲਗਾਇਆ ਗਿਆ ਤੇ ਡੀ ਪੀ ਆਈ ਦਫ਼ਤਰ ਦੇ ਬੈਰੀਗੇਟ ਤੋੜ ਸਾਥੀਆਂ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ। 
 
ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਾਡਾ ਕੰਮ ਜਲਦੀ ਪੂਰਾ ਨਹੀਂ ਕੀਤਾ ਗਿਆ ਤਾਂ ਹੋਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਦੌਰਾਨ ਹੋਣ ਵਾਲੇ ਕਿਸੇ ਵੀ ਤਰ੍ਹਾ ਦੇ ਨੁਕਸਾਨ ਦੀ ਜਿੰਮੇਵਾਰ ਪੰਜਾਬ ਸਰਕਾਰ ਡੀ ਪੀ ਆਈ ਦਫ਼ਤਰ ਮੋਹਾਲੀ ਅਤੇ ਮੋਹਾਲੀ ਪੁਲਿਸ ਪ੍ਰਸਾਸਨ ਹੋਵੇਗਾ, ਕਿਉਂਕਿ ਪਿਛਲੇ ਚਾਰ ਸਾਲਾਂ ਤੋਂ ਅਸੀਂ ਦਰ ਦਰ ਰੁਲਦੇ ਫਿਰਦੇ ਹਾਂ। ਹੁਣ ਅਸੀਂ ਆਪਣੀ ਜਾਨ ਦੀ ਬਾਜੀ ਲਾਉਣ ਦੀ ਪਰਵਾਹ ਨਹੀਂ ਕਰਾਂਗੇ।
 
ਇਸ ਮੌਕੇ ਯੂਨੀਅਨ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪ੍ਥਿਵੀ ਅਬੋਹਰ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਅਤੇ ਪੂਜਾ ਫਾਜ਼ਿਲਕਾ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਮੇਰੀ ਕਵਿਤਾ ਹੋਏ, ਬੀਤੇ ਦੀ ਬਾਤ ਪਾਉਂਦੀ: ਦਵਿੰਦਰ ਬਾਂਸਲ

: ਮੇਰੀ ਕਵਿਤਾ ਹੋਏ, ਬੀਤੇ ਦੀ ਬਾਤ ਪਾਉਂਦੀ: ਦਵਿੰਦਰ ਬਾਂਸਲ

ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗਾਂ ਸਬੰਧੀ ਮਿਲਿਆ

: ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗਾਂ ਸਬੰਧੀ ਮਿਲਿਆ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ

: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ

: ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

: ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

: ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

: 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

: ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

X