Hindi English Sunday, 22 September 2024 🕑
BREAKING
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ

More News

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

Updated on Saturday, September 21, 2024 18:29 PM IST

74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ

ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ/ ਐਸਏਐਸ ਨਗਰ, 21 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : 

ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ 'ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ (ਸੇਵਾਮੁਕਤ), ਵੀ.ਸੀ.ਐਮ. ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਐਨ.ਡੀ.ਏ. ਦੀਆਂ ਅਗਲੀਆਂ ਚੁਣੌਤੀਆਂ ਵਾਸਤੇ ਤਿਆਰ ਰਹਿਣ ਲਈ ਐਸ.ਐਸ.ਬੀ. ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲਾ ਲੈਣ ਵਿੱਚ ਸਫ਼ਲ ਹੋਏ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਮੌਜੂਦਾ ਸਮੇਂ ਇੰਸਟੀਚਿਊਟ ਦੇ 21 ਕੈਡਿਟ, ਜਿਨ੍ਹਾਂ ਨੇ ਆਪਣੀ ਐਸ.ਐਸ.ਬੀ. ਇੰਟਰਵਿਊ ਪਾਸ ਕਰ ਲਈ ਹੈ, ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।

ਵੀਡੀਓ

ਹੋਰ
Have something to say? Post your comment
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

: ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

: ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

X