Hindi English Sunday, 22 September 2024 🕑
BREAKING
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਪਾਣੀ ਨਿਕਾਸੀ ਨੂੰ ਲੈ ਕੇ ਹੋਈ ਤਕਰਾਰ ’ਚ ਗੋਲੀ ਮਾਰ ਕੇ ਕਤਲ ‘ਬਿਊਟੀਫੁਲ ਗਵਰਨਰ’ ਨੂੰ 13 ਸਾਲ ਦੀ ਜੇਲ੍ਹ, 1 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ

More News

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਹਰਿਆਣਾ ਦੇ ਨੌਜਵਾਨਾਂ ਨਾਲ ਧੋਖਾ ਕੀਤਾ : ਭਗਵੰਤ ਮਾਨ

Updated on Saturday, September 21, 2024 19:48 PM IST

ਕਿਹਾ, ਹਰਿਆਣਾ ਨੂੰ ਹੁਣ ਡਬਲ ਇੰਜਣ ਦੀ ਨਹੀਂ, ਨਵੇਂ ਇੰਜਣ ਦੀ ਲੋੜ ਹੈ

ਰੇਵਾੜੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਰੇਵਾੜੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤੀਸ਼ ਯਾਦਵ ਦੇ ਸਮਰਥਨ 'ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਮੋਜੂਦ ਲੋਕਾਂ ਦੀ ਭਾਰੀ ਭੀੜ ਨੇ ਸੀਐਮ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਸਮਰਥਕਾਂ ਨੇ ‘ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ’ ਦੇ ਨਾਅਰੇ ਲਾਏ। ਇਸ ਮੌਕੇ 'ਆਪ' ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਵੀ ਹਾਜ਼ਰ ਸਨ।

 

ਇਹ ਵੀ ਪੜ੍ਹੋ : ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

 

ਮਾਨ ਨੇ ਕਿਹਾ ਕਿ ਤੁਹਾਡੇ ਲੋਕਾਂ ਦੇ ਪਿਆਰ ਅਤੇ ਸਤਿਕਾਰ ਨੂੰ ਦੇਖ ਕੇ ਮੈਨੂੰ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਇਸ ਛੋਟੇ ਜਿਹੇ ਰੋਡ ਸ਼ੋਅ ਵਿੱਚ ਆਏ ਸਾਰੇ ਲੋਕ ਆਪਣੇ ਪਰਿਵਾਰਾਂ ਸਮੇਤ ਵੋਟਾਂ ਪਾ ਦੇਣ ਤਾਂ ਇਹ ਸੀਟ ਨਿਕਲ ਜਾਵੇਗੀ। ਉਨ੍ਹਾਂ ਕਿਹਾ ਕਿ ਸਤੀਸ਼ ਯਾਦਵ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਇਹ ਅਰਵਿੰਦ ਕੇਜਰੀਵਾਲ ਦੀ ਸੋਚ ਹੈ ਕਿ ਛੋਟੇ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਾਇਆ ਗਿਆ।

ਉਨ੍ਹਾਂ ਕਿਹਾ ਕਿ ਮੈਂ ਆਪਣੇ ਲਈ ਵੋਟਾਂ ਮੰਗਣ ਨਹੀਂ ਆਇਆ। ਮੈਂ ਤੁਹਾਡੇ ਬੱਚਿਆਂ ਲਈ ਵੋਟਾਂ ਮੰਗਣ ਆਇਆ ਹਾਂ। ਜੇ ਹਰ ਘਰ ਵਿੱਚ ਕੇਜਰੀਵਾਲ ਹੋਵੇ, ਹਰ ਘਰ ਵਿੱਚ ਭਗਵੰਤ ਮਾਨ, ਮਨੀਸ਼ ਸਿਸੋਦੀਆ ਹੋਵੇ ਤਾਂ ਗੱਲ ਬਣ ਜਾਵੇਗੀ। ਤੁਸੀਂ ਸਾਰਿਆਂ ਨੂੰ ਮੌਕਾ ਦੇਕੇ ਵੇਖ ਲਿਆ। ਹੁਣ ਅਰਵਿੰਦ ਕੇਜਰੀਵਾਲ ਮੌਕਾ ਮੰਗ ਰਹੇ ਹਨ। ਆਮ ਆਦਮੀ ਪਾਰਟੀ ਮੰਗ ਰਹੀ ਹੈ। ਪੁਰਾਣੀਆਂ ਪਾਰਟੀਆਂ ਦਾ ਆਮ ਆਦਮੀ ਪਾਰਟੀ ਦੇ ਨਾਂ 'ਤੇ ਧੂਆਂ ਨਿੱਕਲ ਰਹੀ ਹੈ। ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਬੱਚੇ ਵੱਡੀਆਂ ਨੌਕਰੀਆਂ ਵੱਲ ਜਾ ਰਹੇ ਹਨ। ਦਿੱਲੀ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਪੈਰਾਸੀਟਾਮੋਲ ਦੀਆਂ ਗੋਲੀਆਂ ਤੋਂ ਲੈ ਕੇ 50 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਦੂਜੇ ਪਾਸੇ ਪੰਜਾਬ ਹੈ, ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਗਿਆ ਹੈ। 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਗੱਲ ਕਰਦਿਆਂ ਕੇਂਦਰ ਸਰਕਾਰ ਦੀ ਰਿਪੋਰਟ ਆਈ ਸੀ ਕਿ ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਦਰ ਪੂਰੇ ਦੇਸ਼ ਦੀ ਦਰ ਨਾਲੋਂ ਪੰਜ ਗੁਣਾ ਵੱਧ ਹੈ। ਉਥੇ ਹੀ ਮੁੱਖ ਮੰਤਰੀ ਖੱਟਰ ਰੂਸੀ ਫੌਜ ਵਿੱਚ ਭਰਤੀ ਹੋਣ ਲਈ ਕਹਿੰਦੇ ਸਨ। ਭਾਜਪਾ ਨੇ ਹਰਿਆਣਾ ਦੇ ਨੌਜਵਾਨਾਂ ਨੂੰ ਅਗਨੀਵੀਰ ਬਣਾਉਣ ਦਾ ਕੰਮ ਕੀਤਾ। 18 ਸਾਲ ਦੀ ਉਮਰ ਵਿੱਚ ਭਰਤੀ ਹੋਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋ ਜਾਵੇਗਾ। ਨੌਜਵਾਨਾਂ ਨੂੰ ਭਰੀ ਜਵਾਨੀ ਵਿੱਚ ਸੇਵਾਮੁਕਤ ਕੀਤਾ। ਢਾਈ ਸਾਲਾਂ ਵਿੱਚ ਪੰਜਾਬ ਵਿੱਚ 45 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਮੈਂ ਤੁਹਾਡੇ ਸਾਹਮਣੇ ਖੜ੍ਹਾ ਹਾਂ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਤਿੰਨ ਲੱਖ ਨੌਜਵਾਨਾਂ ਲਈ ਪ੍ਰਾਈਵੇਟ ਨੌਕਰੀਆਂ ਦਾ ਪ੍ਰਬੰਧ ਕੀਤਾ ਹੈ। ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਨਿੱਜੀ ਖੇਤਰ ਵਿੱਚ ਦਸ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਰਾਦਾ ਸਾਫ਼ ਹੋਣਾ ਚਾਹੀਦਾ ਹੈ। ਪਹਿਲਾਂ ਕਹਿੰਦੇ ਸੀ ਡਬਲ ਇੰਜਣ, ਵਿਚਕਾਰ ਖੱਟਰ ਇੰਜਣ ਖੱਟਾਰਾ ਹੋ ਗਿਆ। ਉਨਾਂ ਨੂੰ ਹਟਾ ਦਿੱਤਾ ਗਿਆ। ਨਵੇਂ ਇੰਜਣ ਨੂੰ ਇਹ ਨਹੀਂ ਪਤਾ ਕਿ ਕਿਸ ਟਰੈਕ 'ਤੇ ਚੱਲਣਾ ਹੈ। ਉਹ ਕੁਝ ਨਹੀਂ ਜਾਣਦੇ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਜੇਕਰ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਆਉਂਦੀ ਹੈ ਤਾਂ ਅਸੀਂ ਦਿਖਾਵਾਂਗੇ ਕਿ ਬਿਜਲੀ ਕਿਵੇਂ ਮੁਫ਼ਤ ਹੁੰਦੀ ਹੈ। ਦਿੱਲੀ ਅਤੇ ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜੀਰੋ ਆਉਂਦਾ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੋਨੇ ਦੇ ਚਮਚੇ ਲੈ ਕੇ ਪੈਦਾ ਹੋਏ ਹਨ, ਉਨ੍ਹਾਂ ਨੂੰ ਕੀ ਪਤਾ ਕਿ ਗਰੀਬੀ ਕੀ ਹੁੰਦੀ ਹੈ? ਨਾ ਹੀ ਉਹ ਇੰਨੀ ਧੁੱਪ ਵਿੱਚ ਖੜ੍ਹੇ ਹੋ ਸਕਦੇ ਹਨ। ਇਹ ਸ਼ਹੀਦਾਂ ਦੀ ਧਰਤੀ ਹੈ, ਗੁਰੂਆਂ ਦੀ ਧਰਤੀ ਹੈ। ਗਰੀਬਾਂ ਦੇ ਹੱਕ ਵਿੱਚ ਖੜੇ ਰਹਿੰਦੇ ਹਨ। ਉਹ ਸੋਚਦੇ ਹਨ ਕਿ ਲੋਕ ਸਭ ਕੁਝ ਭੁੱਲ ਜਾਂਦੇ ਹਨ। ਬੀਜੇਪੀ ਨੇ ਸਾਢੇ ਪੰਜ ਸਾਲ ਬਹੁਤ ਲੁੱਟ-ਘਸੁੱਟ ਕੀਤੀ ਤੇ ਆਖਰ ਵਿੱਚ ਸਿਲੰਡਰ 100 ਰੁਪਏ ਸਸਤਾ ਕਰਕੇ ਲੋਕਾਂ ਨੂੰ ਲਾਲੀਪਾਪ ਦੇ ਦਿੱਤਾ। ਉਨ੍ਹਾਂ ਦੇ ਜੁਮਲਿਆਂ ਵਿੱਚ ਨਾ ਫ਼ਸਿਓ। ਮੋਦੀ ਜੀ ਦਾ 15 ਲੱਖ ਰੁਪਏ ਦਾ ਵਾਅਦਾ ਵੀ ਜੁਮਲਾ ਹੀ ਨਿਕਲਿਆ। ਸਾਡੇ ਭਰਾ ਸਤੀਸ਼ ਯਾਦਵ ਦਾ ਬਟਨ ਤਿੰਜੇ ਨੰਬਰ 'ਤੇ ਹੈ, ਉਹ ਮਸ਼ੀਨ 'ਚ ਤੀਜੇ ਨੰਬਰ 'ਤੇ ਹੈ, ਪਰ ਆਉਣਾ ਪਹਿਲੇ ਨੰਬਰ 'ਤੇ ਹੈ।

ਵੀਡੀਓ

ਹੋਰ
Have something to say? Post your comment
ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

: ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

: 'ਆਪ' ਨੇ ਭਾਜਪਾ ਸਰਕਾਰ 'ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

: ਦਲਿਤ ਮੁਕਤੀ ਮਾਰਚ ਦਾ ਮੰਡਵੀਂ ਵਿੱਚ ਭਰਵਾਂ ਸਵਾਗਤ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

 ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

: ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

: ਜਾਅਲੀ ਪ੍ਰਮਿਟਾਂ ਉੱਤੇ ਚੱਲਦੀਆਂ ਬੱਸਾਂ ਦੇ ਮਾਲਕਾਂ ਤੋਂ ਚੋਰੀ ਕੀਤੇ ਟੈਕਸ ਉਗਰਾਹੇ ਜਾਣ : ਸੀਟੂ

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

: ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

: ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

X