ਪੰਜਾਬ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਸ਼ਾਮ 4 ਵਜੇ ਚੋਣਾਂ ਦਾ ਰੌਲਾ-ਰੱਪਾ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਬੰਦ ਕਮਰਿਆਂ ਵਿੱਚ ਜੋੜ-ਤੋੜ ਲਈ ਆਖਰੀ ਕੋਸ਼ਿਸ਼ਾਂ ਸ਼ੁਰੂ ਹੋ ਜਾਣਗੀਆਂ।ਨਗਰ ਨਿਗਮ ਚੋਣਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 […]

Continue Reading

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

ਅੰਮ੍ਰਿਤਸਰ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਨੇ ਲੋਕਾਂ ਦੇ ਉਨ੍ਹਾਂ ਦੇ ਉਤਸ਼ਾਹੀ ਸਮਰਥਨ ਲਈ ਧੰਨਵਾਦ ਪ੍ਰਗਟਾਇਆ ਅਤੇ ਸ਼ਹਿਰ ਨੂੰ ਵਿਸ਼ਵ ਪੱਧਰੀ ਬਣਾਉਣ ਦਾ […]

Continue Reading

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਪਟਿਆਲਾ, 16 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। ਇਹ […]

Continue Reading

ਆਮ ਆਦਮੀ ਪਾਰਟੀ ਨੇ ਲੁਧਿਆਣਾ ਵਾਸੀਆਂ ਨੂੰ ਦਿੱਤੀਆਂ ਪੰਜ ਗਰੰਟੀਆਂ

ਲੁਧਿਆਣਾ: 15 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਲੁਧਿਆਣਾ ਪਹੁੰਚ ਕੇ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਦਾ ਆਗਾਜ਼ ਕੀਤਾ।। ਪ੍ਰੈਸ ਵਾਰਤਾ ਦੌਰਾਨ ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਵਾਸੀਆਂ ਨੂੰ 5 ਗਾਰੰਟੀਆਂ ਦਿੱਤੀਆਂ ਹਨ। ਉਨ੍ਹਾ ਦਾਅਵਾ ਕੀਤਾ ਜੇਕਰ ਲੁਧਿਆਣਾ ਦੇ ਲੋਕ ਨਿਗਮ ‘ਚ […]

Continue Reading

ਆਮ ਆਦਮੀ ਪਾਰਟੀ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਫਗਵਾੜਾ, 14 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅਭਿਆਨ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਪੰਜ ਪ੍ਰਮੁੱਖ ਗਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਨਗਰ ਨਿਗਮ ਦੀ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ […]

Continue Reading

ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਤੋਂ ਬਾਅਦ ਕੁੱਲ 86 ਨਾਮਜ਼ਦਗੀਆਂ ਰੱਦ

ਚੰਡੀਗੜ੍ਹ, 14 ਦਸੰਬਰ 2024: ਦੇਸ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਨਗਰ ਨਿਗਮ, ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ […]

Continue Reading

ਐਸ ਏ ਐਸ ਨਗਰ ਲਈ ਤਾਇਨਾਤ ਚੋਣ ਅਬਜ਼ਰਵਰ ਵੱਲੋਂ DC, SSP ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

ਘੜੂੰਆਂ ਵਿਖੇ ਆਮ ਚੋਣਾਂ ਤੋਂ ਇਲਾਵਾ ਬਨੂੜ, ਖਰੜ ਅਤੇ ਨਵਾਂ ਗਾਓਂ ਵਿਖੇ ਇੱਕ ਇੱਕ ਵਾਰਡ ਦੀ ਜ਼ਿਮਨੀ ਚੋਣ 21 ਨੂੰ ਮੋਹਾਲੀ, 13 ਦਸੰਬਰ, 2024: ਦੇਸ ਕਲਿੱਕ ਬਿਓਰੋਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਲਾਏ ਗਏ ਚੋਣ ਅਬਜ਼ਰਵਰ ਸ੍ਰੀਮਤੀ ਅੰਮ੍ਰਿਤ ਸਿੰਘ, ਆਈ.ਏ.ਐਸ, ਡਾਇਰੈਕਟਰ ਸੈਰ ਸਪਾਟਾ ਪੰਜਾਬ ਨੇ ਅੱਜ ਜ਼ਿਲ੍ਹੇ ਵਿੱਚ ਸਥਾਨਕ […]

Continue Reading

ਸਾਬਕਾ ਕਾਂਗਰਸ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ‘ਆਪ’ ਵਿੱਚ ਸ਼ਾਮਲ

ਲੁਧਿਆਣਾ, 12 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕਮਲਜੀਤ ਸਿੰਘ ਦੇ ਨਾਲ ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਵੀ ਆਮ ਆਦਮੀ […]

Continue Reading

ਬਠਿੰਡਾ: ਕੁੱਲ 244 ਨਾਮਜ਼ਦਗੀ ਪੱਤਰ ਹੋਏ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 12 ਦਸੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।  ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ […]

Continue Reading

ਮਾਨਸਾ: ਆਖ਼ਰੀ ਦਿਨ ਕੁੱਲ 125 ਉਮੀਦਵਾਰਾਂ ਨੇ ਦਾਖਲ ਕਰਵਾਏ ਨਾਮਜ਼ਦਗੀ ਪੇਪਰ-ਜ਼ਿਲਾ ਚੋਣਕਾਰ ਅਫ਼ਸਰ

*21 ਦਸੰਬਰ ਨੂੰ ਪਾਈਆਂ ਜਾਣਗੀਆਂ ਵੋਟਾਂ ਮਾਨਸਾ, 12 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲਾ ਕਰਨ ਦੇ ਆਖਿਰੀ […]

Continue Reading